ਪਟਿਆਲਾ 4 ਮਾਰਚ ()
ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਾਂਗਰਸੀ ਨੇਤਾ ਰਾਹੁਲ ਗਾਂਧੀ ਵੱਲੋਂ ਦਾਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵੱਲੋਂ ਦੇਸ਼ ‘ਚ ਲਗਾਈ ਗਈ 1975 ਨੂੰ ਐਮਰਜੈਂਸੀ ਨੂੰ ਗਲਤੀ ਵਜੋਂ ਸਵੀਕਾਰ ‘ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ 1984 ‘ਚ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਇਸ਼ਾਰੇ ‘ਤੇ ਭਾਰਤੀ ਫੌਜ ਵੱਲੋਂ ਢਹਿ-ਢੇਰੀ ਕੀਤੇ ਜਾਣ ਦੀ ਗਲਤੀ ਨੂੰ ਸਵੀਕਾਰ ਦਾ ਸਾਹਸ ਕਰਨਾ ਚਾਹੀਦਾ ਹੈ।
ਪ੍ਰੋ. ਬਡੂੰਗਰ ਨੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਇਸ਼ਾਰੇ ‘ਤੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਢਹਿ-ਢੇਰੀ ਕੀਤਾ ਗਿਆ ਅਤੇ ਕਈ ਬੇਦੋਸ਼ੇ ਸਿੰਘਾਂ-ਸਿੰਘਣੀਆਂ ਸਮੇਤ ਨੌਜਵਾਨਾਂ, ਬੱਚਿਆਂ ਅਤੇ ਔਰਤਾਂ ਦਾ ਕਤਲੇਆਮ ਕੀਤਾ ਗਿਆ। ਉਨ੍ਹਾਂ ਕਿਹਾ ’84 ਦੀ ਘਟਨਾ ਪ੍ਰਤੀ ਅੱਜ ਵੀ ਪੀੜਤ ਪਰਿਵਾਰਾਂ ਦੇ ਜ਼ਖਮ ਅੱਲੇ ਹਨ। ਉਨ੍ਹਾਂ ਕਿਹਾ ਕਿ ਸਿੱਖ ਸਮਾਜ ‘ਚ ਅੱਜ ਵੀ ਘਟਨਾ ਪ੍ਰਤੀ ਵੱਡਾ ਰੋਸ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਨੂੰ ਢਹਿ ਢੇਰੀ ਕੀਤਾ ਜਾਣ ਪਿੱਛੇ ਕਾਂਗਰਸ ਅਤੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਜ਼ਿੰਮੇਵਾਰ ਰਹੀ ਹੈ ਅਤੇ ਕਾਂਗਰਸੀ ਨੇਤਾ ਰਾਹੁਲ ਗਾਂਧੀ ਨੂੰ ਆਪਣੀ ਦਾਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵੱਲੋਂ ਕੀਤੀਆਂ ਅਨੇਕਾਂ ਗਲਤੀਆਂ ਨੂੰ ਵੀ ਸਵੀਕਾਰ ਕਰ ਲੈਣਾ ਚਾਹੀਦਾ।
ਜ਼ਿਕਰਯੋਗ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵਲੋਂ ਦੇਸ਼ ‘ਚ ਲਾਈ ਗਈ 1975 ‘ਚ ਐਮਰਜੈਂਸੀ ਨੂੰ ਗਲਤੀ ਮੰਨਦੇ ਹੋਏ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕਿਹਾ ਕਿ ਉਸ ਸਮੇਂ ਜੋ ਕੁਝ ਹੋਇਆ, ਉਹ ਗਲਤ ਸੀ ਪਰ ਇਸ ਸਮੇਂ ਜੋ ਹੋ ਰਿਹਾ ਹੈ, ਉਹ ਮੂਲ ਰੂਪ ‘ਚ ਵੱਖ ਹੈ ਅਤੇ ਕਾਂਗਰਸ ਨੇ ਕਦੇ ਵੀ ਦੇਸ਼ ਦੇ ਸੰਸਥਾਨਾਂ ਨੂੰ ਆਪਣੇ ਕਬਜੇ ‘ਚ ਲੈਣ ਦੀ ਕੋਸ਼ਿਸ਼ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਆਪਣੀ ਗਲਤੀ ਮੰਨ ਲੈਣਾ ਸਾਹਸ ਦਾ ਕੰਮ ਹੁੰਦਾ ਹੈ।
ਫੋਟੋ : ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ।
Chandigarh TodayDear Friends, Chandigarh Today launches new logo animation for its web identity. Please view, LIKE and share. Best Regards http://chandigarhtoday.org
Posted by Surinder Verma on Tuesday, June 23, 2020