Chandigarh Today

Dear Friends, Chandigarh Today launches new logo animation for its web identity. Please view, LIKE and share. Best Regards http://chandigarhtoday.org

Posted by Surinder Verma on Tuesday, June 23, 2020

ਦਿੱਲੀ ਹਾਈਕੋਰਟ ਦੇ ਫੈਸਲੇ ਨਾਲ ਸ਼ੋ੍ਰਮਣੀ ਅਕਾਲੀ ਦਲ ਦੇ ਵਿਰੋਧੀਆਂ ਨੂੰ ਮਿਲਿਆ ਕਰਾਰਾ ਝਟਕਾ : ਪ੍ਰੋ. ਬਡੂੰਗਰ

0
59

ਕੋਰਟ ਵੱਲੋਂ ਅਕਾਲੀ ਦਲ ਨੂੰ ਪਾਰਟੀ ਚੋਣ ਨਿਸ਼ਾਨ ਮਿਲਣ ਦਾ ਫੈਸਲਾ ਸਵਾਗਤਯੋਗ
ਪਟਿਆਲਾ 31 ਮਾਰਚ ()
ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲੜਨ ਲਈ ਪਾਰਟੀ ਨੂੰ ਮਿਲੇ ਚੋਣ ਨਿਸ਼ਾਨ ਵਾਸਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਦਿੱਲੀ ਹਾਈਕੋਰਟ ਵੱਲੋਂ ਸੁਣਾਏ ਗਏ ਫੈਸਲੇ ਨਾਲ ਸ਼ੋ੍ਰਮਣੀ ਅਕਾਲੀ ਦਲ ‘ਚ ਖੁਸ਼ੀ ਦੀ ਲਹਿਰ ਪੈਦਾ ਹੋਈ ਹੈ ਅਤੇ ਕੋਰਟ ਵੱਲੋਂ ਸਮੇਂ ਸਿਰ ਦਿੱਤਾ ਗਿਆ ਫੈਸਲਾ ਸਵਾਗਤਯੋਗ ਹੈ।
ਪ੍ਰੋ. ਬਡੂੰਗਰ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਪੰਥਕ ਪਾਰਟੀ ਹੈ ਅਤੇ ਪੰਥਕ ਸਿਧਾਂਤਾਂ ਤੇ ਪਹਿਰਾ ਦਿੰਦਿਆਂ ਹਮੇਸ਼ਾ ਪਾਰਟੀ ਨੇ ਹਰ ਚੁਣੌਤੀ ਨੂੰ ਸਵੀਕਾਰ ਵੀ ਕੀਤਾ ਹੈ। ਉਨ੍ਹਾਂ ਕਿਹਾ ਕਿ ਕੋਰਟ ਦੇ ਫੈਸਲੇ ਨਾਲ ਸ਼ੋ੍ਰਮਣੀ ਅਕਾਲੀ ਦਲ ਦੇ ਵਿਰੋਧੀਆਂ ਨੂੰ ਮਾਤ ਪਈ ਹੈ, ਜਿਨਾਂ ਦੀ ਹਰ ਕੋਸ਼ਿਸ਼ ਰਹੀ ਕਿ ਅਕਾਲੀ ਦਲ ਦਾ ਕਿਸੇ ਨਾ ਕਿਸੇ ਤਰੀਕੇ ਨੁਕਸਾਨ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਨੇ ਹਮੇਸ਼ਾ ਹਰ ਚੁਣੌਤੀ ਨੂੰ ਕਬੂਲ ਕੀਤਾ ਹੈ ਅਤੇ ਗੁਰੂ ਸਾਹਿਬ ਦੇ ਫਲਸਫੇ ‘ਤੇ ਚੱਲਕੇ ਵਿਰੋਧੀਆਂ ਨੂੰ ਮਾਤ ਵੀ ਦਿੱਤੀ ਹੈ। ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਨੇ ਕਿਹਾ ਕਿ ਦਿੱਲੀ ਹਾਈਕੋਰਟ ਦੇ ਫੈਸਲੇ ਤੋਂ ਬਾਅਦ ਦਿੱਲੀ ਸਰਕਾਰ ਦਾ ਚਿਹਰਾ ਵੀ ਬੇਨਕਾਬ ਹੋਇਆ। ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਹੱਕ ‘ਚ ਆਏ ਫੈਸਲੇ ਨਾਲ ਦਿੱਲੀ ਸਰਕਾਰ ਵੱਲੋਂ ਅਕਾਲੀ ਦਲ ਦੇ ਵਿਰੋਧੀਆਂ ਨਾਲ ਮਿਲਕੇ ਪਾਰਟੀ ਦਾ ਚੋਣ ਨਿਸ਼ਾਨ ਖੋਹਣ ਦਾ ਯਤਨ ਦੀ ਅਸਫਲ ਅਸਿੱਧ ਹੋਇਆ।
ਫੋਟੋ : ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਫਾਈਲ ਫੋਟੋ ।